ਚੋਰੀ ਦੇ ਤਿੰਨ ਮੋਟਰਸਾਈਕਲ ਤੇ ਇੱਕ ਐਕਟੀਵਾ ਸਣੇ ਮੁਲਜ਼ਮ ਕਾਬੂ

By

Published : Dec 5, 2021, 6:28 PM IST

thumbnail
ਅੰਮ੍ਰਿਤਸਰ : ਚੋਰੀ ਦੀਆਂ ਵਾਰਦਾਤਾਂ (Incidents of theft) ਨੂੰ ਨੱਥ ਪਾਉਣ ਲਈ ਪੁਲਿਸ ਵਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਤਹਿਤ ਚਲਾਏ ਗਏ ਅਭਿਆਨ ਦੇ ਤਹਿਤ ਥਾਣਾ ਕੋਤਵਾਲੀ ਦੀ ਪੁਲੀਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋ ਗੁਰਦਾਸਪੁਰ ਦੇ ਇੱਕ ਨੌਜਵਾਨ ਨੂੰ ਚੋਰੀ ਕਰਨ ਦੇ ਮਾਮਲੇ ਵਿੱਚ ਕਾਬੂ ਕੀਤਾ। ਪੁਲਿਸ ਦਾ ਕਹਿਣਾ ਕਿ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਇੱਕ ਮੁਲਜ਼ਮ ਮਨਦੀਪ ਸਿੰਘ ਮਨੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ ਦੋ ਤਿੰਨ ਚੋਰੀ ਦੇ ਮੋਟਰਸਾਈਕਲ ਤੇ ਇੱਕ ਅਕਟਿਵਾ ਬਰਾਮਦ ਕੀਤੀ ਗਈ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਸ੍ਰੀ ਦਰਬਾਰ ਸਾਹਿਬ (Around Sri Darbar Sahib) ਦੇ ਆਲੇ ਦੁਆਲੇ ਮੋਟਰਸਾਈਕਲ ਚੋਰੀ ਕਰਕੇ ਪਿੰਡ ਵਿੱਚ ਜਾਕੇ ਵੇਚਦਾ ਸੀ ਤੇ ਇਹ ਨਸ਼ੇ ਦਾ ਆਦੀ (Addicted to drugs) ਹੈ। ਉਨ੍ਹਾਂ ਦੱਸਿਆ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.