ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਮੈਂਬਰ ਮੋਟਰਸਾਈਕਲਾਂ ਤੇ ਮੋਬਾਈਲ ਸਮੇਤ ਕਾਬੂ - one arrested with two motorcycles
🎬 Watch Now: Feature Video

ਜਲੰਧਰ ਦੇ ਕਸਬਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਦੋ ਮੋਟਰਸਾਈਕਲਾਂ ਅਤੇ ਇੱਕ ਮੋਬਾਈਲ ਸਮੇਤ ਕਾਬੂ ਕੀਤਾ ਹੈ।ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਗੁਰਦੀਪ ਸਿੰਘ ਕੋਲੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮੋਬਾਈਲ ਖੋਹ ਲਿਆ ਹੈ। ਜਦੋਂ ਪੁਲਿਸ ਨੇ ਮੋਬਾਈਲ ਟਰੇਸ ਕੀਤਾ ਤਾਂ ਇਹ ਕਥਿਤ ਦੋਸ਼ੀ ਨੌਜਵਾਨ ਸਾਰਥਿਕ ਨੂੰ ਫਿਲੌਰ ਦੇ ਉੱਚੀ ਘਾਟੀ ਵਿਖੇ ਕਾਬੂ ਕੀਤਾ ਗਿਆ। ਕਥਿਤ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਉਸਦੇ ਘਰੋਂ ਦੋ ਮੋਟਰਸਾਈਕਲ ਬਿਨਾਂ ਨੰਬਰੀ ਵੀ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ। ਜਦਕਿ ਦੂਜੀ ਕਥਿਤ ਦੋਸ਼ੀ ਆਸ਼ੂ ਹਾਲੇ ਫ਼ਰਾਰ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 379b ਆਈਪੀਸੀ ਦੇ ਤਹਿਤ ਕੇਸ ਦਰਜ ਕੀਤਾ ਹੈ।