355 ਗ੍ਰਾਮ ਹੈਰੋਇਨ ਸਮੇਤ ਕਾਬੂ

🎬 Watch Now: Feature Video

thumbnail

By

Published : Feb 4, 2021, 8:53 PM IST

ਲੁਧਿਆਣਾ : ਐਸਟੀਐਫ਼ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਮੁਲਜ਼ਮ ਨੂੰ 355 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਗਿੱਲ ਚੌਕ ਨੇੜੇ ਹੋਈ ਹੈ ਅਤੇ ਉਸਦੀ ਸ਼ਨਾਖ਼ਤ ਅੰਕੁਸ਼ ਸ਼ਰਮਾ ਉਰਫ਼ ਪ੍ਰੇਮੀ ਸ਼ਰਮਾ ਵਜੋਂ ਹੋਈ ਹੈ। ਐਸਟੀਐਫ ਦੇ ਸਬ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਾਰੇ ਉਨ੍ਹਾਂ ਨੂੰ ਗੁਪਤ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਨਾਕੇਬੰਦੀ ਕਰਕੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਹੈ ਕਿ ਉਸ ਦੇ ਕੋਲੋਂ 355 ਗ੍ਰਾਮ ਹੈਰੋਇਨ ਤੇ ਇੱਕ ਇਲੈਕਟ੍ਰਾਨਿਕ ਕੰਢਾ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਅੱਗੇ ਹੈਰੋਇਨ ਵੇਚਦਾ ਸੀ, ਜੋ ਫੋਟੋਗ੍ਰਾਫ਼ਰ ਦਾ ਕੰਮ ਕਰਦਾ ਹੈ। ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.