ਸੀਨੀਅਰ ਸਿਟੀਜ਼ਨ ਤੇ ਹੋਰ ਸੰਸਥਾਵਾਂ ਦੇ ਆਗੂਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੀਤੀ ਇੱਕ ਦਿਨ ਦੀ ਭੁੱਖ ਹੜਤਾਲ - ਸੀਨੀਅਰ ਸਿਟੀਜ਼ਨ
🎬 Watch Now: Feature Video
ਫਿਰੋਜਪੁਰ: ਸੀਨੀਅਰ ਸਿਟੀਜ਼ਨ ਤੇ ਹੋਰ ਸੰਸਥਾਵਾਂ ਦੇ ਆਗੂਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇੱਕ ਦਿਨ ਦੀ ਭੁਖ ਹੜਤਾਲ ਕੀਤੀ ਗਈ। ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਵੱਲੋ ਜ਼ੀਰਾ ਦੇ ਮੇਨ ਚੌਕ ਵਿੱਚ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ। ਸੰਸਥਾਵਾਂ ਦੇ ਆਗੂਆ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਅਤੇ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨ ਵਾਪਸ ਲਵੇ।