ਗਿਆਨੀ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਇਕ ਰੋਜ਼ਾ ਭੁੱਖ ਹੜਤਾਲ ਕੀਤੀ - ਮੋਦੀ ਸਰਕਾਰ
🎬 Watch Now: Feature Video
ਆਨੰਦਪੁਰ ਸਾਹਿਬ: ਕਿਸਾਨੀ ਸੰਘਰਸ਼ ਤੇ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਦੀ ਹਮਾਇਤ ਲਈ ਗਿਆਨੀ ਸੁਖਵਿੰਦਰ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਅਗਵਾਈ ਵਿੱਚ ਸਮੂਹ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਭਗਤ ਰਵਿਦਾਸ ਚੌਕ ਉੱਤੇ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ ਸਭ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਸ ਤੋਂ ਬਾਅਦ ਹੜਤਾਲ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹਨ ਤੇ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਛੇਤੀ ਤੋਂ ਛੇਤੀ ਕਾਲੇ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਸਾਡੇ ਕਿਸਾਨ ਭੈਣ ਭਰਾ ਜਲਦ ਤੋਂ ਜਲਦ ਘਰ ਵਾਪਸ ਪਰਤ ਆਉਣ।