ਕੋਰੋਨਾ ਵਾਇਰਸ : ਹੁਸ਼ਿਆਰਪੁਰ 'ਚ ਇੱਕ ਪਰਿਵਾਰ ਦੇ 7 ਸ਼ੱਕੀ ਮਰੀਜ਼ ਆਏ ਸਾਹਮਣੇ - corona virus
🎬 Watch Now: Feature Video
ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ 'ਚ ਇੱਕ ਪਰਿਵਾਰ ਦੇ 7 ਮੈਂਬਰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਜਿੰਨ੍ਹਾਂ ’ਚ ਇੱਕ ਡੇਢ ਸਾਲ ਦਾ ਬੱਚਾ ਵੀ ਸ਼ਾਮਿਲ ਹੈ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਮੌਤ ਕੋਰੋਨਾ ਵਾਇਰਸ ਦੇ ਨਾਲ ਹੋਈ ਸੀ, ਹਰਭਜਨ ਸਿੰਘ ਉਸ ਦਾ ਕਰੀਬੀ ਸਾਥੀ ਸੀ। ਜਿੰਨ੍ਹਾਂ ਨੂੰ ਹੁਣ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਪਿੰਡ ਮੋਰਾਂਵਾਲੀ ਦੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਹਰਭਜਨ ਸਿੰਘ ਬਲਦੇਵ ਸਿੰਘ ਨਾਲ ਵਿਦੇਸ਼ ਨਹੀਂ ਗਿਆ ਸੀ ਅਤੇ ਨਾ ਹੀ ਉਸ ਦੇ ਵਿਦੇਸ਼ ਤੋਂ ਵਾਪਸ ਆਉਣ ’ਤੇ ਉਸ ਦੇ ਸੰਪਰਕ ’ਚ ਸੀ। ਇਸ ਮੌਕੇ ਐਸਅੇੈਮਓ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਉਕਤ ਸ਼ੱਕੀ 7 ਮਰੀਜਾਂ ਦੇ ਸੈਂਪਲ ਲੈ ਕੇ ਜਾਂਚ ਲਈ ਪੀ.ਜੀ.ਆਈ. ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੱਕੀ ਮਰੀਜਾਂ ਨੂੰ ਡਾਕਟਰਾਂ ਦੀ ਨਿਗਰਾਨੀ ’ਚ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ।