ਜ਼ਮੀਨੀ ਵਿਵਾਦ ਨੂੰ ਲੈਕੇ ਇੱਕ ਦਾ ਕਤਲ, 3 ਜ਼ਖ਼ਮੀ - ਕਤਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13584379-962-13584379-1636455674029.jpg)
ਬਠਿੰਡਾ: ਪਿੰਡ ਭੂੰਦੜ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਐੱਸ.ਪੀ. ਪਰਮਜੀਤ ਸਿੰਘ ਮੌੜ (DSP Paramjit Singh Maur) ਨੇ ਦੱਸਿਆ ਕਿ ਇਸ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ (Death) ਹੋਈ ਹੈ ਜਦਕਿ 3 ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਮੀਨ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਦੋਵਾਂ ਪਰਿਵਾਰਾਂ ਵਿੱਚ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ 22 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਵੀ ਗ੍ਰਿਫ਼ਤਾਰੀ (Arrest) ਨਹੀਂ ਹੋਈ, ਪਰ ਪੁਲਿਸ (Police) ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrest) ਕਰਨ ਦੇ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।