thumbnail

By

Published : Nov 23, 2019, 11:53 PM IST

ETV Bharat / Videos

ਜਲੰਧਰ 'ਚ ਵਾਪਰਿਆ ਸੜਕ ਹਾਦਸਾ, ਇੱਕ ਨੌਜਵਾਨ ਦੀ ਮੌਤ

ਜਲੰਧਰ ਦੇ ਲਾਂਬੜੇ ਕੋਲ ਸੜਕ ਹਾਦਸਾ ਵਾਪਰਨ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ 'ਚ ਇੱਕ ਤੇਜ਼ ਰਫ਼ਤਾਰ ਗੱਡੀ ਤੇ ਮੋਟਰ ਸਾਈਕਲ ਵਿਚਾਲੇ ਟੱਕਰ ਹੋਣ ਕਾਰਨ ਇੱਕ ਦੀ ਮੌਤ ਦੀ ਮੌਤ ਹੋ ਗਈ ਹੈ। ਹਾਲਾਂਕਿ ਦੂਜਾ ਮੋਟਰ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੈ। ਹਾਦਸੇ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਤ 'ਚ ਸਵਾਰ ਨੂੰ ਨੇੜੇ ਦੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮੋਟਰ ਸਾਈਕਲ ਸਵਾਰ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ 'ਚ ਐਸ.ਐਚ.ਓ ਪੁਸ਼ਪ ਬਾਲੀ ਨੇ ਦੱਸਿਆ ਕਿ ਗੱਡੀ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.