ਭਿਆਨਕ ਸੜਕ ਹਾਦਸੇ ’ਚ ਮਹਿਲਾ ਦੀ ਦਰਦਨਾਕ ਮੌਤ, ਬੱਚਾ ਜ਼ਖ਼ਮੀ - ਸੜਕ ਹਾਦਸੇ ’ਚ ਮਹਿਲਾ ਦੀ ਦਰਦਨਾਕ ਮੌਤ
🎬 Watch Now: Feature Video
ਫਰੀਦਕੋਟ: ਸੂਬੇ ਦੇ ਵਿੱਚ ਸੜਕ ਹਾਦਸੇ (Road accidents) ਦਿਨ ਬ ਦਿਨ ਵਧਦੇ ਜਾ ਰਹੇ ਹਨ। ਫਰੀਦਕੋਟ ਦੇ ਪਿੰਡ ਨਾਨਕਸਰ ਵਿਖੇ ਭਿਆਨਕ ਕਾਰ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੇ ਵਿੱਚ ਮਹਿਲਾ ਦੀ ਮੌਤ ਹੋ ਗਈ ਹੈ ਜਦਕਿ ਇੱਕ ਬੱਚਾ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਬੱਚੇ ਨੂੰ ਇਲਾਜ ਦੇ ਲਈ ਹਸਪਤਾਲ (hospital) ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਗੈਸ ਪਾਈਨ ਲਾਈਨ ਪਾਉਣ ਸਮੇਂ ਸੜਕ ’ਤੇ ਮਿੱਟੀ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਓਧਰ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ਉੱਪਰ ਪੁਲਿਸ ਵੀ ਪਹੁੰਚੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਲੋਕਾਂ ਵੱਲੋਂ ਗੈਸ ਲਾਈਨ ਪਾਉਣ ਵਾਲੀ ਕੰਪਨੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।