ਨਸ਼ੀਲੀਆ ਗੋਲੀਆਂ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ - ਨਸ਼ੀਲੀਆਂ ਗੋਲੀਆ ਸਮੇਤ ਇੱਕ ਮੁਲਜ਼ਮ ਨੂੰ ਕਾਬੂ
🎬 Watch Now: Feature Video
ਜ਼ਿਲ੍ਹਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਨਸ਼ੀਲੀਆਂ ਗੋਲੀਆ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ। ਇਸ ਮਾਮਲੇ ’ਤੇ ਐੱਸਪੀਡੀ ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਐੱਸਐੱਸਪੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਨਸ਼ੇ ਦੇ ਖਿਲਾਫ ਮੁਹਿੰਮ ਚਲਾਈ ਹੋਈ ਹੈ ਜਿਸਦੇ ਤਹਿਤ ਪੁਲਿਸ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਇੱਕ ਸ਼ਕੀ ਵਿਅਕਤੀ ਨੂੰ ਕਾਬੂ ਕੀਤਾ। ਇਸ ਦੌਰਾਨ ਮੁਲਜ਼ਮ ਕੋਲੋਂ 25800 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਚ ਪੇਸ਼ ਕਰਕੇ ਉਸਦਾ ਰਿਮਾਂਡ ਲੈ ਲਿਆ ਜਾਵੇਗਾ।