ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ - ਸੜਕ ‘ਤੇ ਖੜੇ ਵਿਅਕਤੀ ਨੂੰ ਆਪਣੀ ਚਪੇਟ ਵਿਚ ਲੈ ਲਿਆ
🎬 Watch Now: Feature Video
ਜਲੰਧਰ: ਐਤਵਾਰ ਦੀ ਸਵੇਰ ਫਗਵਾੜਾ ਦੇ ਮੁਹੱਲਾ ਸੰਤੋਖਪੁਰਾ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਗਲਤ ਦਿਸ਼ਾ ਤੋਂ ਆ ਰਹੀ ਰਿਕਵਰੀ ਵੈਨ ਨੇ ਸੜਕ ‘ਤੇ ਖੜੇ ਵਿਅਕਤੀ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਤੋਂ ਬਾਅਦ ਰਿਕਵਰੀ ਵੈਨ ਨੇ 2 ਹੋਰ ਕਾਰਾਂ ਨੂੰ ਵੀ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਕਾਰਾਂ ਨੁਕਸਾਨੀਆਂ ਗਈਆਂ। ਹਾਦਸੇ ਵਿਚ ਬਲਬੀਰ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਸੰਤੋਖਪੁਰਾ ਦੀ ਮੌਤ ਹੋ ਗਈ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਰਿਕਵਰੀ ਵੈਨ ਵਾਲੇ ਨੇ ਸ਼ਰਾਬ ਪੀਤੀ ਹੋਈ ਸੀ। ਜਿਸ ਸਮੇਂ ਹਾਦਸਾ ਹੋਇਆ ਰਿਕਵਰੀ ਵੈਨ ਵਿਚ 3 ਵਿਅਕਤੀ ਸਵਾਰ ਸਨ, ਜਿਨ੍ਹਾਂ ‘ਚੋਂ 2 ਨੂੰ ਉਨ੍ਹਾਂ ਨੇ ਕਾਬੂ ਕਰ ਲਿਆ ਤੇ ਇੱਕ ਭੱਜਣ ਵਿਚ ਕਾਮਯਾਬ ਹੋ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਪ੍ਰਤੱਖ ਦਰਸ਼ੀਆਂ ਦੇ ਬਿਆਨਾਂ ‘ਤੇ ਹਾਦਸੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।