thumbnail

By

Published : Jan 28, 2021, 10:40 PM IST

ETV Bharat / Videos

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇੱਕ ਦੀ ਮੌਤ, ਇੱਕ ਜ਼ਖ਼ਮੀ

ਅੰਮ੍ਰਿਤਸਰ: ਤਹਿਸੀਲ ਅਜਨਾਲਾ ਦੇ ਕਸਬਾ ਚਮਿਆਰੀ ਵਿਖੇ ਦੋ ਧਿਰਾਂ 'ਚ ਹੋਈ ਝੜਪ ਦੌਰਾਨ ਚੱਲੀ ਗੋਲੀ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਅੰਮ੍ਰਿਤਸਰ ਦੇ ਕਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਾਸੀ ਤੇਜਾ ਵਿਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਵਾਸੀ ਮੁਕਾਮ ਹੈ। ਅਜਨਾਲਾ ਦੇ ਡੀ.ਐਸ.ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਦੋ ਧਿਰਾਂ ਵਿੱਚ ਝਗੜਾ ਹੋਇਆ ਹੈ ਜਿਸ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਜੋ ਬਣਦੀ ਕਾਰਵਾਈ ਹੈ ਅਮਲ ਵਿੱਚ ਲਿਆਂਦੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.