ਕੋਰੋਨਾ ਵਾਇਰਸ ਦੇ ਚਲਦੇ ਸਕੂਲਾਂ ਵੱਲੋਂ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਆਨਲਾਈਨ ਪੜ੍ਹਾਈ - ਕੋਰੋਨਾ ਵਾਇਰਸ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ, ਪਰ ਸਕੂਲ ਬੰਦ ਹੋਣ ਕਾਰਨ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਕਈ ਸਕੂਲਾਂ ਵੱਲੋਂ ਆਨਲਾਈਨ ਪੜ੍ਹਾਈ ਸ਼ੁਰੂ ਕੀਤੀ ਗਈ ਹੈ। ਸਕੂਲ ਪ੍ਰਬੰਧਕਾਂ ਵੱਲੋਂ ਸੋਸ਼ਲ ਮੀਡੀਆ ਗਰੁੱਪ ਤਿਆਰ ਕਰਕੇ ਬੱਚਿਆਂ ਨੂੰ ਹੋਮ ਵਰਕ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਪੜ੍ਹਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਹੋਣ ਤੇ ਬੱਚੇ ਅਧਿਆਪਕ ਕੋਲੋਂ ਸਵਾਲ ਪੁੱਛ ਸਕਣ।