ਕੈਪਟਨ ਸਰਕਾਰ ਦੇ ਵਿਧਾਇਕਾਂ ਨੂੰ ਮਨਾਉਣ ਜਲੰਧਰ ਪੁੱਜੇ ਓਪੀ ਸੋਨੀ - ਵਿਧਾਇਕ ਪਰਗਟ ਸਿੰਘ
🎬 Watch Now: Feature Video
ਪੰਜਾਬ ਵਿੱਚ ਇੱਕ ਪਾਸੇ ਆਮ ਲੋਕ ਤੇ ਉੱਥੇ ਹੀ ਦੂਜੇ ਪਾਸੇ ਖ਼ੁਦ ਕਾਂਗਰਸ ਦੇ ਆਪਣੇ ਹੀ ਵਿਧਾਇਕ ਸਰਕਾਰ ਤੋਂ ਨਾਰਾਜ਼ ਚੱਲ ਰਹੇ ਹਨ। ਹਾਲਾਤ ਇਹ ਹੋ ਗਏ ਹਨ ਕਿ ਜਿੱਥੇ ਇੱਕ ਵਿਧਾਇਕ ਪਾਰਟੀ ਹਾਈਕਮਾਨ ਨੂੰ ਆਪਣੀ ਨਾਰਾਜ਼ਗੀ ਦੀ ਚਿੱਠੀ ਲਿਖ ਰਿਹਾ ਹੈ, ਉਧਰ ਦੂਜਾ ਵਿਧਾਇਕ ਸਰਕਾਰ ਵਿਰੁੱਧ ਧਰਨਾ ਦੇਣ ਦੀ ਗੱਲ ਕਰ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਪੰਜਾਬ ਦੇ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਜਲੰਧਰ ਵਿੱਚ ਆਪਣੇ ਕਾਂਗਰਸੀ ਵਿਧਾਇਕਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੌਕੇ ਪਹਿਲੇ ਉਨ੍ਹਾਂ ਨੇ ਜਲੰਧਰ ਦੇ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਬਾਅਦ ਵਿੱਚ ਸਰਕਾਰ ਦੇ ਆਪਣੇ ਕੰਮਕਾਜ ਤੋਂ ਨਾਰਾਜ਼ ਚੱਲ ਰਹੇ ਵਿਧਾਇਕ ਪਰਗਟ ਸਿੰਘ ਤੇ ਵਿਧਾਇਕ ਰਜਿੰਦਰ ਬੇਰੀ ਸਣੇ ਸੁਸ਼ੀਲ ਰਿੰਕੂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਵੀ ਨਾਰਾਜ਼ਗੀ ਕਾਂਗਰਸੀ ਵਿਧਾਇਕਾਂ ਦੀਆਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।