ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਨੂੰ ਲੈਕੇ ਖੋਲ੍ਹਿਆ ਮੋਰਚਾ - coronavirus update punjab
🎬 Watch Now: Feature Video
ਬਠਿੰਡਾ: ਕੋਰੋਨਾ ਮਰੀਜ਼ਾਂ ਦੇ ਇਲਾਜ 'ਚ ਨਿੱਜੀ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ ਨੂੰ ਲੈਕੇ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਜ਼ਿਲ੍ਹੇ ਦੇ ਡੀ.ਸੀ ਰਾਹੀ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ। ਇਸ 'ਚ ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਹਸਪਤਾਲ ਵਾਲੇ ਕੋਰੋਨਾ ਦੇ ਚੱਲਦਿਆਂ ਮਰੀਜ਼ਾਂ ਤੋਂ ਪੈਸਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਹਸਪਤਾਲਾਂ ਨੂੰ ਸਰਕਾਰ ਅਧੀਨ ਲਿਆਉਂਦਾ ਜਾਵੇ ਤਾਂ ਜੋ ਆਮ ਲੋਕਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਨਿੱਜੀ ਹਸਪਤਾਲ ਤੈਅ ਸਰਕਾਰੀ ਰੇਟਾਂ ਤੋਂ ਵੱਧ ਪੈਸੇ ਲੈ ਰਹੇ ਹਨ।