ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ - ਫ਼ਤਿਹਗੜ੍ਹ ਸਾਹਿਬ 'ਚ ਮਨਾਇਆ ਘੱਲੂਘਾਰਾ ਦਿਵਸ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: 6 ਜੂਨ 1984 ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਛੇ ਜੂਨ ਨੂੰ ਘੱਲੂਘਾਰਾ ਦਿਵਸ ਦੇ ਤੌਰ ਉੱਤੇ ਸਿੱਖ ਸੰਗਤ ਵਲੋਂ ਮਨਾਇਆ ਜਾਂਦਾ ਹੈ। ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ 6 ਜੂਨ 1984 ਨੂੰ ਸ੍ਰੀ ਹਰਿਮੰਦਰ ਸਾਹਿਬ ਉੱਤੇ ਹੋਏ ਹਮਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਿਹਾ ਕਿਸੇ ਹੋਰ ਸਮੁਦਾਏ ਦੇ ਨਾਲ ਨਾ ਵਾਪਰੇ। ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ ਅਤੇ ਘਰ ਰਹਿ ਕੇ ਅਰਦਾਸ ਕੀਤੀ ਜਾਵੇ।