ਤੇਲ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ - Central Government
🎬 Watch Now: Feature Video
ਬਠਿੰਡਾ: ਤੇਲ ਕੀਮਤਾਂ 'ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਤੇ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਤੇਲ ਕੀਮਤਾਂ 'ਚ ਵਾਧੇ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਹੁਣ ਸਵਾਰੀ ਵਾਸਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਲੱਗ ਪਏ ਹਨ। ਕਿਸਾਨੀ ਸੰਘਰਸ਼ 'ਤੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਨੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ ਪਰ ਹੁਣ ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਵੱਲੋਂ ਵੀ ਸੰਘਰਸ਼ ਨੂੰ ਹਿਮਾਇਤ ਦੇਣ ਨਾਲ ਕੇਂਦਰ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ ਹੈ।