ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸਤੇਮਾਲ ਕੀਤੇ ਗਏ ਮਾਸਕ ਤੇ ਗਲਵਜ਼ ਦੇ ਸਹੀ ਨਿਪਟਾਰੇ ਲਈ ਜਾਰੀ ਕੀਤੇ ਗਏ ਆਦੇਸ਼ - ਕੋਰੋਨਾ ਵਾਇਰਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6985688-thumbnail-3x2-chd1.jpg)
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧ ਰਹੇ ਸੰਕਰਮਣ ਤੋਂ ਬਚਾਅ ਲਈ ਲੋਕ ਮਾਸਕ ਅਤੇ ਗਲਵਜ਼ ਦੀ ਵਰਤੋਂ ਕਰ ਰਹੇ ਹਨ। ਲੋਕਾਂ ਵੱਲੋਂ ਮਾਸਕ ਤੇ ਗਲਵਜ਼ ਦੀ ਵਰਤੋਂ ਤੋਂ ਬਾਅਦ ਇਨ੍ਹਾਂ ਨੂੰ ਸੜਕਾਂ 'ਤੇ ਇੱਧਰ-ਉਧਰ ਸੁੱਟ ਦਿੱਤਾ ਜਾਂਦਾ ਹੈ। ਇਸ ਸਬੰਧ 'ਚ ਇੱਕ ਜਨਤਕ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ। ਕੋਰਟ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ 'ਚ ਰੱਖਿਆ ਗਿਆ ਹੈ, ਉਨ੍ਹਾਂ ਦੇ ਘਰ ਦਾ ਕੁੜਾ ਪੀਲੇ ਬੈਗ 'ਚ ਇੱਕਠਾ ਕੀਤਾ ਜਾਵੇਗਾ। ਕੋਰਟ ਨੇ ਲੋਕਾਂ ਨੂੰ ਇਸਤੇਮਾਲ ਕੀਤੇ ਗਏ ਗਲਵਜ਼ ਤੇ ਮਾਸਕ ਨੂੰ ਸੜਕਾਂ ਉੱਤੇ ਨਾ ਸੁੱਟਣ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸਤੇਮਾਲ ਕੀਤੇ ਮਾਸਕ ਤੇ ਗਲਵਜ਼ ਰਾਹੀਂ ਹੋਰ ਲੋਕਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਤੇ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ। ਇਸ ਲਈ ਇਸ ਨੂੰ ਖ਼ਤਰਨਾਕ ਮੈਡੀਕਲ ਵੇਸਟ ਮੰਨਿਆ ਜਾਵੇਗਾ। ਇਸ ਦੌਰਾਨ ਕੋਰਟ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਸਣੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਇਹ ਨਿਰਦੇਸ਼ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।