ਗਾਇਬ ਹੋਏ ਸਰੂਪਾਂ ਦੇ ਇਨਸਾਫ਼ ਲਈ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ - ਸਿੱਖ ਜੱਥੇਬੰਦੀਆਂ
🎬 Watch Now: Feature Video
ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਤੋਂ ਗਾਇਬ ਹੋਏ 368 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਨਾ ਕਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਸਮੇਤ ਸਿੱਖ ਜਥੇਬੰਦੀਆਂ ਵੱਲੋਂ 14 ਸਤੰਬਰ ਤੋਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਇਨਸਾਫ਼ ਲਈ ਮੋਰਚਾ ਲਾਇਆ ਹੋਇਆ ਹੈ। ਸੰਸਥਾਵਾਂ ਵੱਲੋਂ ਲਾਇਆ ਹੋਇਆ ਮੋਰਚਾ 16ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੋਰਚੇ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ ਸਿੱਖ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ।