ਫ਼ਿਰੋਜ਼ਪੁਰ 'ਚ ਦਾਖਲ ਹੋਣ ਵਾਲੇ ਬਾਹਰੋਂ ਆਏ ਵਾਹਨਾਂ ਨੂੰ ਕੀਤਾ ਜਾ ਰਿਹਾ ਸੈਨੇਟਾਈਜ਼ - ਕੋਰੋਨਾ ਵਾਇਰਸ
🎬 Watch Now: Feature Video
ਫ਼ਿਰੋਜ਼ਪੁਰ: ਕੋਰੋਨਾ ਵਾਇਰਸ ਦੇ ਚਲਦੇ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਫ਼ਿਰੋਜ਼ਪੁਰ ਪੁਲਿਸ ਵੱਲੋਂ ਹੋਰਨਾਂ ਜ਼ਿਲ੍ਹਿਆਂ ਤੇ ਸੂਬਿਆਂ ਚੋਂ ਆਉਣ ਵਾਲੇ ਵਾਹਨਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸ ਬਾਰੇ ਦੱਸਦੇ ਹੋਏ ਪੁਲਿਸ ਮੁਲਾਜ਼ਮ ਨੇ ਕਿਹਾ ਕਿ ਕੋਈ ਵੀ ਵਾਹਨ ਬਿਨ੍ਹਾਂ ਸੈਨੇਟਾਈਜ਼ ਕੀਤੇ ਜ਼ਿਲ੍ਹੇ 'ਚ ਦਾਖਲ ਨਹੀਂ ਹੋ ਸਕਦਾ। ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਨਾਕੇਬੰਦੀ ਕੀਤੀ ਗਈ ਹੈ।