UP ਵਿਖੇ ਕਿਸਾਨਾਂ ਦੀ ਮੌਤ ਤੋਂ ਬਾਅਦ ਸਰਹੱਦੀ ਇਲਾਕੇ ਦੇ ਕਿਸਾਨਾਂ 'ਚ ਭਾਰੀ ਰੋਸ - ਅਜਨਾਲਾ
🎬 Watch Now: Feature Video
ਅੰਮ੍ਰਿਤਸਰ: ਬੀਤੇ ਦਿਨੀਂ ਯੂਪੀ ਦੇ ਲਖਮੀਰਪੁਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਗੱਡੀ ਚੜਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨ ਅਤੇ ਕਿਸਾਨਾਂ 'ਤੇ ਹਮਲਾ ਕਰਨ ਵਾਲਿਆਂ ਪ੍ਰਤੀ ਕਿਸਾਨਾਂ ਦਾ ਗੁੱਸਾ ਸੱਤਵੇ ਆਸਮਾਨ 'ਤੇ ਦਿਖਾਈ ਦੇ ਰਿਹਾ ਹੈ। ਜਿਸ ਕਰਕੇ ਜਗ੍ਹਾ-ਜਗ੍ਹਾ ਪੁਤਲੇ ਫੂਕ ਵਿਰੋਧ ਕੀਤਾ ਜਾ ਰਿਹਾ ਹੈ। ਜਿਸਦੇ ਚਲਦੇ ਅਜਨਾਲਾ ਦੇ ਮੇਨ ਚੌਂਕ ਵਿੱਚ ਵੀ ਪੁਤਲਾ ਫ਼ੂਕ ਕੇ ਕੇਂਦਰ 'ਤੇ ਯੂਪੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਧੱਕਾ ਕਰਦੀ ਆਈ ਹੈ ਅਤੇ ਜੇਕਰ ਇਸ ਪ੍ਰਕਾਰ ਚਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਬਹੁਤ ਬੁਰਾ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਯੂਪੀ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਹਿਰਾਸਤ 'ਚ ਲੈ ਕੇ ਕੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ।