ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸੇਵਾ ਕੇਂਦਰਾਂ ਦੇ ਬਾਹਰ ਸਮਾਜਿਕ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ - ਸੇਵਾ ਕੇਂਦਰ ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲੌਕਡਾਊਨ ਦਰਮਿਆਨ ਲੋਕਾਂ ਨੂੰ ਕੁਝ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਸੇਵਾ ਕੇਂਦਰ ਦੇ ਬਾਹਰ ਵੱਡੀਆਂ-ਵੱਡੀਆਂ ਲਾਈਨਾਂ ਦੇਖਣ ਨੂੰ ਮਿਲੀਆਂ ਤੇ ਲੋਕਾਂ ਵੱਲੋਂ ਸੋਸ਼ਲ ਡਿਸਟੈਂਸਿੰਗ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇੱਕ ਤਾਂ ਲੋਕਾਂ ਨੂੰ ਮੌਕੇ 'ਤੇ ਕੋਈ ਸੂਵਿਧਾ ਨਹੀਂ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਲੋਕਾਂ ਤੋਂ ਸ਼ਰੇਆਮ ਪੈਸਾ ਲੁੱਟਿਆ ਜਾ ਰਿਹਾ ਹੈ।