ਸ੍ਰੀ ਮੁਕਤਸਰ ਸਾਹਿਬ ਦੀ ਮੌੜ ਮੰਡੀ ਵਿੱਚ ਝੋਨੇ ਦੀ ਖ਼ਰੀਦ ਹੋਈ ਸ਼ੁਰੂ - ਸ੍ਰੀ ਮੁਕਤਸਰ ਸਾਹਿਬ
🎬 Watch Now: Feature Video
ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਮਾਰਕੀਟ ਕਮੇਟੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਮੰਡੀ ਵਿੱਚ ਵੀ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ। ਕਮੇਟੀ ਵੱਲੋਂ ਦਾਅਵੇ ਕੀਤੇ ਜਾਂ ਰਹੇ ਹਨ ਕਿ ਉਨ੍ਹਾਂ ਵੱਲੋਂ ਮੰਡੀ ਵਿੱਚ ਸਾਰੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਪੰਜਾਬ ਵਿੱਚ 45 ਮੰਡੀਆਂ ਹਨ, 'ਤੇ 44 ਦੇ ਲਗਭਗ ਖਰੀਦ ਕੇਂਦਰ ਹਨ। ਮਾਰਕੀਟ ਕਮੇਟੀ ਮਲੋਟ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਲਈ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ, 'ਤੇ ਮੰਡੀਆਂ ਦੀ ਸਾਫ਼ ਸਫ਼ਾਈ ਦਾ ਕੰਮ, ਪੀਣ ਵਾਲੇ ਪਾਣੀ ਸੁਵੀਧਾ ਦੇ ਨਾਲ ਨਾਲ ਰਾਤ ਨੂੰ ਚੋਰੀ ਦੇ ਡਰ ਤੋਂ ਚੌਕੀਦਾਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ 31 ਲੱਖ 68 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਖ਼ਰੀਦ ਹੋਈ ਸੀ, 'ਤੇ ਇਸ ਵਾਰ ਇਸ ਤੋਂ ਜ਼ਿਆਦਾ ਝੋਨੇ ਦੀ ਖਰੀਦ ਦੀ ਉਮੀਦ ਕੀਤੀ ਜਾ ਰਹੀ ਹੈ।