‘ਮੁੱਖ ਮੰਤਰੀ ਚੰਨੀ ਦੇ ਮਿਲਣ ਤੋਂ ਬਾਅਦ ਹੀ ਸ਼ੁਰੂ ਹੋਈ ਝੋਨੇ ਦੀ ਖ਼ਰੀਦ’ - Paddy procurement started
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਆਪਣੇ ਹਲਕਾ ਅਮਲੋਹ ਦੇ ਵਿੱਚ ਮੰਤਰੀ ਬਣਨ ’ਤੇ ਪਹਿਲੀ ਵਾਰ ਪਹੁੰਚੇ। ਜਿਨ੍ਹਾਂ ਦਾ ਲੋਕਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜੋ ਕਿਸਾਨ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜ਼ਿੰਦਗੀ ਗਵਾ ਚੁੱਕੇ ਹਨ ਉਨ੍ਹਾਂ 135 ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਕਰੀ ਦਿੱਤੀ ਜਾ ਰਹੀ ਹੈ। ਉਥੇ ਹੀ ਉਹਨਾਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਹੈ ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਕਾਰਨ ਅਸੀਂ ਉਹਨਾਂ ਦਾ ਧੰਨਵਾਦ ਕਰਦੇ ਹਾਂ।