ਅਨਾਜ ਮੰਡੀ ਅਮਲੋਹ 'ਚ ਹੋਈ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ - ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਦਿੱਤੀ ਗਈ ਹੈ ਇਸੇ ਤਰ੍ਹਾਂ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੀ ਅਨਾਜ ਮੰਡੀ ਅਮਲੋਹ ਵਿੱਚ ਵੀ ਝੋਨੇ ਦੇ ਖਰੀਦ ਸ਼ੁਰੂ ਹੋ ਗਈ ਹੈ। ਜਿਸ ਦੀ ਸ਼ੁਰੂਆਤ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ ਦੇ ਵੱਲੋਂ ਕੀਤੀ ਗਈ । ਜਸਮੀਤ ਸਿੰਘ ਰਾਜਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਦੇ ਵਿੱਚ ਸੈਨੇਟਾਈਜ਼ਰ, ਮਾਸਕ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਮੰਡੀਆਂ ਵਿੱਚ ਲਿਆਂਦਾ ਜਾਵੇ।