ਤਨਖ਼ਾਹਾਂ ਨਾ ਮਿਲਣ ’ਤੇ ਪੰਚਾਇਤ ਸਕੱਤਰਾਂ ਨੇ ਲਾਇਆ ਧਰਨਾ
🎬 Watch Now: Feature Video
ਫਰੀਦਕੋਟ: ਵੀਰਵਾਰ ਨੂੰ ਪੰਚਾਇਤ ਸਕੱਤਰਾਂ ਨੇ ਬੀਡੀਓ ਦਫ਼ਤਰ ਦੇ ਬਾਹਰ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਇਸ ਮੌਕੇ ਮੁਲਾਜ਼ਮਾਂ ਨੇ ਜਲਦ ਤਨਖਾਹ ਰਲੀਜ਼ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਮੁਲਾਜਮ ਆਗੂ ਸੁਖਚੈਨ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਬਲਾਕ ਪੰਚਾਇਤ ਅਫਸਰ ਦੇ ਦਫਤਰ ਦੇ ਬਾਹਰ ਬੀਤੇ ਦੋ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ। ਕਿਉਂਕਿ ਬੀਤੇ ਕਰੀਬ 5 ਮਹੀਨਿਆ ਤੋਂ ਉਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆ ਜਾ ਰਹੀਆਂ ਅਤੇ ਤਨਖ਼ਾਹਾਂ ਤੋਂ ਬਿਨ੍ਹਾ ਘਰ ਦਾ ਗੁਜ਼ਾਰਾ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰਲੀਜ ਕਰੇ ਤਾਂ ਜੋ ਉਹ ਆਪਣੀਆਂ ਰੋਜ਼ਮਰਾ ਦੀਆ ਲੋੜਾਂ ਪੂਰੀਆ ਕਰ ਸਕਣ।