ਢੱਡਰੀਆਂਵਾਲਾ ਸੋਸ਼ਲ ਮੀਡੀਆ 'ਤੇ ਬਹਿਸ ਦੀ ਥਾਂ ਅਕਾਲ ਤਖਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕਰਨ: ਪੰਜੋਲੀ - Karnail Singh Panjoli over Dhadrianwala
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਧਾਰਮਿਕ ਭਾਵਨਾਵਾਂ ਉੱਤੇ ਸੱਟ ਮਾਰਨ ਦੇ ਦੋਸ਼ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਕੇ ਪੰਜਾਬ ਦੇ ਕਿਸੇ ਯੋਗ ਵਿਅਕਤੀ ਨੂੰ ਸੌਂਪਣ ਤਾਂ ਜੋ ਭਵਿੱਖ ਵਿਚ ਕੋਈ ਜਿੰਮੇਵਾਰ ਅਫਸਰ ਅਜਿਹੀ ਬਿਆਨਬਾਜ਼ੀ ਨਾ ਕਰ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਸੋਸ਼ਲ ਮੀਡੀਆ ਉੱਤੇ ਬਹਿਸ ਕਰਨ ਦੀ ਥਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨਾਲ ਬੈਠ ਕੇ ਵਿਚਾਰ ਕਰਨ ਕਿਉਂਕਿ ਦੀਵਾਨ ਲਗਾਉਣੇ ਛੱਡਣੇ ਕਿਸੇ ਗੱਲ ਦਾ ਹੱਲ ਨਹੀਂ ਹੈ।