YPS ਚੌਂਕ ’ਤੇ ਪੈਰਾਮੈਡੀਕਲ ਸਟਾਫ਼ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - YPS ਚੌਂਕ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12968655-883-12968655-1630755886895.jpg)
ਪਟਿਆਲਾ: ਜ਼ਿਲ੍ਹੇ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਵਾਈਪੀਐਸ (YPS) ਚੌਂਕ ’ਤੇ ਮੁੜ ਤੋਂ ਕੋਰੋਨਾ ਪੈਰਾਮੈਡੀਕਲ ਸਟਾਫ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਖਾਲੀ ਖਜ਼ਾਨੇ ਦੇ ਘੜੇ ਭੰਨੇ। ਨਾਲ ਹੀ ਨਰਸਿੰਗ ਸਟਾਫ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਮੁਰਦਾਬਾਦ ਦੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੈਡੀਕਲ ਸਟਾਫ ਨੂੰ ਸਰਕਾਰ ਵੱਲੋਂ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦੇ। ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਤੁਰੰਤ ਹੀ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰੇ ਅਤੇ ਘੱਟ ਤਨਖਾਹਾਂ ਨੂੰ ਵਧਾਇਆ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਆਉਣ ਵਾਲੇ ਸਮੇਂ ਚ ਆਪਣਾ ਪ੍ਰਦਰਸ਼ਨ ਹੋ ਤੇਜ਼ ਕਰਨਗੇ।