ਬਿਨਾ ਕੋਰੋਨਾ ਵੈਕਸੀਨ ਦੇ ਕਿਵੇਂ ਖੁੱਲ੍ਹਣਗੇ ਸਕੂਲ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਨੇ ਪ੍ਰਗਟਾਈ ਚਿੰਤਾ - parents worry for opening schools
🎬 Watch Now: Feature Video
ਪਠਾਨਕੋਟ: ਕੇਂਦਰ ਸਰਕਾਰ ਨੇ ਦੇਸ਼ ਵਿੱਚ ਸਕੂਲ ਖੋਲ੍ਹਣ ਦੀਆਂ ਹਦਾਇਤਾਂ ਦੇ ਦਿੱਤੀਆਂ ਸਨ, ਪਰ ਆਖ਼ਰੀ ਫ਼ੈਸਲਾ ਸੂਬਾ ਸਰਕਾਰਾਂ ਉੱਤੇ ਛੱਡ ਦਿੱਤਾ ਸੀ। ਹੁਣ ਪੰਜਾਬ ਸਰਕਾਰ ਨੇ ਵੀ ਸਕੂਲ ਖੋਲ੍ਹਣ ਦਾ ਫ਼ੈਸਲਾ ਲੈ ਲਿਆ ਹੈ, ਪਰ ਇਹ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ 15 ਅਕਤੂਬਰ ਤੋਂ ਖੋਲ੍ਹੇ ਜਾਣਗੇ। ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਲੈ ਕੇ ਮਾਪੇ ਅਤੇ ਸਕੂਲ ਪ੍ਰਬੰਧਕ ਕਾਫ਼ੀ ਚਿੰਤਾ ਵਿੱਚ ਹਨ।