9 ਸਾਲਾਂ ਬੱਚੀ ਦੇ ਕਤਲ ਮਾਮਲੇ ’ਚ ਮਾਤਾ-ਪਿਤਾ ਕਾਬੂ - ਗੁਰਪ੍ਰੀਤ ਸਿੰਘ ਏਸੀਪੀ
🎬 Watch Now: Feature Video
ਲੁਧਿਆਣਾ: ਥਾਣਾ ਲਾਡੋਵਾਲ ਦੀ ਪੁਲਿਸ ਨੇ 9 ਸਾਲਾ ਬੱਚੀ ਦੇ ਹੱਤਿਆ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ, ਮ੍ਰਿਤਕ ਬੱਚੇ ਦੀ ਮਾਂ ਅਤੇ ਪਿਤਾ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਇੱਕ 9 ਸਾਲਾ ਬੱਚੀ ਦੀ ਸ਼ੱਕੀ ਹਲਾਤਾਂ ਦੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਸ਼ੱਕ ਦੇ ਆਧਾਰ ਤੇ ਜਦੋਂ ਪੁਲਿਸ ਨੇ ਪੋਸਟਮਾਰਟਮ ਕਰਾਇਆ ਤਾਂ ਪਤਾ ਲੱਗਿਆ ਕਿ ਬੱਚੇ ਦੀ ਮੌਤ ਗਲਾ ਦਬਾਉਣ ਕਾਰਨ ਹੋਈ ਹੈ ਅਤੇ ਜਦੋਂ ਪੁਲਿਸ ਨੇ ਉਸ ਦੇ ਮ੍ਰਿਤਕ ਬੱਚੇ ਦੇ ਮਾਂ-ਬਾਪ ਤੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਤਾਂ ਮ੍ਰਿਤਕ ਬੱਚੀ ਦੇ ਮਾਤਾ-ਪਿਤਾ ਨੇ ਆਪਣਾ ਜੁਰਮ ਕਬੂਲ ਕਰ ਲਏ। ਮਹਿਲਾ ਨੇ ਦੂਜਾ ਵਿਆਹ ਕਰਵਾਇਆ ਸੀ ਅਤੇ ਅਕਸਰ ਹੀ ਉਸ ਬੱਚੀ ਕਾਰਨ ਦੋਨੋਂ ਪਤੀ-ਪਤਨੀ ਵਿੱਚ ਝਗੜਾ ਹੁੰਦਾ ਸੀ ਜਿਸ ਕਾਰਨ ਉਨ੍ਹਾਂ ਨੇ ਬੱਚੇ ਨੂੰ ਮਾਰਨ ਦੀ ਸਾਜ਼ਿਸ਼ ਰਚੀ ਅਤੇ ਪੁਲਿਸ ਨੂੰ ਗੁੰਮਰਾਹ ਕਰਨ ਲਈ ਕਿਹਾ ਕਿ ਬੱਚੀ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ ਹੈ।