ਸਿੱਧੂ ਦੀ ਰਾਹ 'ਤੇ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ - ਵਿਧਾਇਕ ਪਰਗਟ ਸਿੰਘ
🎬 Watch Now: Feature Video
ਨਵਜੋਤ ਸਿੰਘ ਸਿੱਧੂ ਵਾਂਗ ਹੁਣ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੇ ਆਪਣੀ ਕਾਂਗਰਸ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਈਨਿੰਗ 'ਤੇ ਸ਼ਰਾਬ ਮਾਫ਼ੀਆ ਦੇ ਵਿਰੁੱਧ ਕਾਰਵਾਈ ਨਾ ਕੀਤੇ ਜਾਣ ਲਈ ਪੱਤਰ ਲਿੱਖਿਆ। ਉਨ੍ਹਾਂ ਸੂਬਾ ਸਰਕਾਰ ਉੱਤੇ ਪਿਛਲੇ ਤਿੰਨ ਸਾਲਾਂ ਦੌਰਾਨ ਚੋਣ ਮਨਰੋਥ ਦਾ ਕੋਈ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭੇਜੇ ਗਏ ਪੱਤਰ ਦੀ ਇੱਕ ਕਾਪੀ ਕਾਂਗਰਸ ਪਾਰਟੀ ਦੇ ਹਾਈ ਕਮਿਸ਼ਨ ਕੋਲ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੀ ਹੈ। ਜਦੋਂ ਪ੍ਰਗਟ ਸਿੰਘ ਨਾਲ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਹ ਪੱਤਰ ਭੇਜਣ ਦੀ ਗੱਲ ਤਾਂ ਮੰਨੀ ਪਰ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਚੁੱਕੇ ਗਏ ਸਵਾਲਾਂ ਬਾਰੇ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।