ਪੰਜਾਬ ਸਰਕਾਰ ਦੇ ਬਜਟ ਤੋਂ ਖੁਸ਼ ਹੋਏ ਵਿਧਾਇਕ ਪਰਗਟ ਸਿੰਘ - ਪੰਜਾਬ ਬਜਟ 2020
🎬 Watch Now: Feature Video
ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2020-21 ਦਾ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਹੋਣ ਤੋਂ ਬਾਅਦ ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਸੁਆਗਤ ਕੀਤਾ ਤੇ ਕਿਹਾ ਕਿ ਇਸ ਵਾਰ ਵਧੀਆਂ ਬਜਟ ਪੇਸ਼ ਕੀਤਾ ਗਿਆ ਹੈ, ਕਿਉਂਕਿ ਇਸ ਵਾਰ ਗੈਪ ਫਡਿੰਗ ਨਹੀਂ ਹੈ। ਇਸ ਕਾਰਨ ਸੂਬੇ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ 'ਚ ਮੁਸ਼ਕਲ ਨਹੀਂ ਆਵੇਗੀ। ਵਿਰੋਧੀ ਧਿਰ ਵੱਲੋਂ ਬਜਟ ਨੂੰ ਲੋਕ ਵਿਰੋਧੀ ਕਹਿ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਗਟ ਸਿੰਘ ਨੇ ਸਕਾਰਾਤਮਕ ਜਵਾਬ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਨਿਯਮਾਂ ਮੁਤਾਬਕ ਵਿਰੋਧੀ ਪੱਖ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਹੱਕ ਹੈ। ਜੇਕਰ ਉਹ ਬਜਟ 'ਚ ਖਾਮੀਆਂ ਦੱਸਣਗੇ ਤਾਂ ਹੀ ਉਸ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਬਿਜਲੀ ਦੇ ਮੁੱਦੇ ਉੱਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਸੱਬਸਿਡੀ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਇਸ ਵਾਰ ਦੇ ਬਜਟ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ।