ਪ੍ਰਕਾਸ਼ ਸਿੰਘ ਬਾਦਲ ਅਦਾਲਤ 'ਚ ਨਹੀਂ ਹੋਏ ਪੇਸ਼, ਅਦਾਲਤ ਨੇ ਕਿਹਾ... - ਧੋਖਾਧੜੀ ਅਤੇ ਜਾਲ੍ਹਸਾਜ਼ੀ
🎬 Watch Now: Feature Video
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ ’ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਦਾਲਤ ’ਚ ਪੇਸ਼ ਹੋਣਾ ਸੀ, ਪ੍ਰੰਤੂ ਉਨ੍ਹਾਂ ਵਲੋਂ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਖ਼ 25 ਫਰਵਰੀ ਤੈਅ ਕੀਤੀ ਹੈ ਅਤੇ ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਤੌਰ ’ਤੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਸੁਣਾਏ ਹਨ। ਸ਼ਿਕਾਇਤ ਕਰਤਾ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਅਦਾਲਤ ’ਚ ਕਰੀਬ 12 ਸਾਲ ਪਹਿਲਾਂ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਧੋਖਾਧੜੀ ਅਤੇ ਜਾਲ੍ਹਸਾਜ਼ੀ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਸੀ।