ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਦੇ ਰਹੀ ਧਮਕੀਆਂ: ਪ੍ਰਕਾਸ਼ ਸਿੰਘ ਬਾਦਲ - Parkash Singh Badal
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਹੱਕ ਮੰਗਣ 'ਤੇ ਧਮਕੀਆਂ ਦੇ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਮੋਹਾਲੀ ਵਿੱਚ ਰੋਜ਼ਗਾਰ ਦੀ ਮੰਗ ਨੂੰ ਲੈ ਮੋਬਾਇਲ ਟਾਵਰ ਤੇ ਚੜ੍ਹਨ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸਰਕਾਰ ਨੌਕਰੀਆਂ ਦੇਣ ਦੇ ਵਾਅਦੇ ਤੋਂ ਭੱਜ ਕੇ ਉਨ੍ਹਾਂ ਨੂੰ ਡਰਾਉਣ 'ਤੇ ਤੁਲੀ ਹੈ। ਮਲੋਟ ਦੇ ਇੱਕ ਨਿੱਜੀ ਕਾਲਜ ਵਿੱਚ ਚੱਲ ਰਹੇ ਯੂਨੀਵਰਸਿਟੀ ਜ਼ੋਨਲ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੋਲਦੇ ਹੋਏ ਕਿਹਾ ਨੌਜਵਾਨਾਂ ਨੂੰ ਪੜਾਈ ਦੇ ਨਾਲ-ਨਾਲ ਉਨ੍ਹਾਂ ਨੂੰ ਪੁਰਾਣੇ ਵਿਰਸੇ ਨਾਲ ਜੋੜਨ ਦੀ ਜਰੂਰਤ ਹੈ। ਇਸ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਝੂਠੇ ਵਾਅਦੇ ਨਾਲ ਸਰਕਾਰ ਬਣਾ ਲਈ ਸੀ।