ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਪਾਰਕਿੰਗ 'ਚ ਲੈਂਟਰ ਦੀ ਸੇਵਾ ਸ਼ੁਰੂ - ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ
🎬 Watch Now: Feature Video
ਅੰਮ੍ਰਿਤਸਰ: ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਬਾਹਰ ਲੱਗੇ ਵੱਡੇ ਜਾਮ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੂੰ ਹੋਰ ਵੱਡਾ ਕਰਨ ਲਈ ਪਾਰਕਿੰਗ ਦੇ ਲੈਂਟਰ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਕਾਰ-ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਕਾਰ-ਸੇਵਾ ਭੂਰੀ ਵਾਲਿਆਂ ਨੇ ਕਿਹਾ ਕਿ ਇਹ ਸੇਵਾ ਐੱਸਜੀਪੀਸੀ ਨੇ ਉਨ੍ਹਾਂ ਨੂੰ ਲਾਈ ਹੈ ਅਤੇ ਜਲਦ ਹੀ ਇਸ ਕਾਰਜ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ ਅਤੇ ਭਾਰੀ ਗਿਣਤੀ ’ਚ ਸੰਗਤਾਂ ਰੋਜਾਨਾਂ ਇੱਥੇ ਨਤਮਸਤਕ ਹੁੰਦੀਆਂ ਹਨ। ਬੇਸਮੈਂਟ ਦੇ ਪਹਿਲੇ ਪੜਾਅ ਦਾ ਕਾਰਜ ਚੱਲ ਰਿਹਾ ਹੈ। ਜਿਸ ਦਾ ਲੈਂਟਰ ਪਾਇਆ ਜਾ ਰਿਹਾ ਹੈ ਉਨ੍ਹਾਂ ਨੇ ਸੰਗਤਾਂ ਨੂੰ ਸੇਵਾ ਕਾਰਜਾਂ ’ਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।