ਪਰਮਿੰਦਰ ਢੀਂਡਸਾ ਨੇ ਦਬਾਅ 'ਚ ਆ ਕੇ ਦਿੱਤਾ ਅਸਤੀਫਾ: ਹਰਸਿਮਰਤ ਕੌਰ
🎬 Watch Now: Feature Video
ਪਰਮਿੰਦਰ ਸਿੰਘ ਢੀਂਡਸਾ 'ਤੇ ਬੋਲਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਆਪਣੇ ਆਉਣ ਵਾਲੇ ਸਿਆਸੀ ਸਫ਼ਰ ਨੂੰ ਖ਼ਰਾਬ ਕਰ ਲਿਆ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਹਰ ਮਾਂ ਬਾਪ ਆਪਣੇ ਬੱਚੇ ਦੀ ਤਰੱਕੀ ਦੀ ਕਾਮਨਾ ਕਰਦੇ ਹਨ ਪਰ ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਦਬਾਅ ਬਣਾ ਕੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਤੋਂ ਅਸਤੀਫ਼ਾ ਦੇਣ 'ਤੇ ਮਜਬੂਰ ਕੀਤਾ ਹੈ। ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਹਰਜੋਤ ਕੌਰ ਢੀਂਡਸਾ ਦੇ ਵੱਲੋਂ ਕਿਹਾ ਗਿਆ ਸੀ ਕਿ ਅਕਾਲੀ ਦਲ ਇੱਕ ਅਖੌਤੀ ਪਾਰਟੀ ਹੈ, ਕਿਉਂਕਿ ਸੁਖਦੇਵ ਸਿੰਘ ਢੀਂਡਸਾ ਨੇ ਵੀ ਪਰਕਾਸ਼ ਸਿੰਘ ਬਾਦਲ ਦੀ ਤਰ੍ਹਾਂ ਹੀ ਪਾਰਟੀ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ 'ਤੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਰਜੀਤ ਕੌਰ ਢੀਂਡਸਾ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਨ। ਉਹ ਕੁਝ ਵੀ ਬੋਲ ਸਕਦੇ ਹਨ। ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਉਸ ਦੇ ਸਿਆਸੀ ਸਫ਼ਰ ਨੂੰ ਕਾਫੀ ਨੁਕਸਾਨ ਪਹੁੰਚਾ ਦੇਵੇਗਾ। ਬਾਦਲ ਨੇ ਕਿਹਾ ਕਿ ਮਾਂ ਬਾਪ ਨੂੰ ਸੋਚ ਸਮਝ ਕੇ ਫੈਸਲਾ ਲੈਣਾ ਚਾਹੀਦਾ ਹੈ।