ਪਰਮਿੰਦਰ ਢੀਂਡਸਾ ਨੇ ਮਾਨਸੇ ਦੇ ਝੂਨੀਰ, ਬੋਹਾ ਅਤੇ ਭੀਖੀ ਦਾ ਕੀਤਾ ਦੌਰਾ - ਕਿਸਾਨ ਵਿਰੋਧੀ ਬਿੱਲਾਂ ਨਾਲ ਸਿਆਸਤ ਕਰਨ ਦੇ ਦੋਸ਼ ਲਗਾਏ
🎬 Watch Now: Feature Video
ਮਾਨਸਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਡੇਮੋਕਰੇਟਿਕ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਮਾਨਸਾ ਦੇ ਕਸਬੇ ਝੁਨੀਰ, ਬੋਹਾ ਅਤੇ ਭੀਖੀ ਦਾ ਦੌਰਾ ਕੀਤਾ। ਜਿੱਥੇ ਕਾਫ਼ੀ ਪਰਿਵਾਰਾਂ ਨੇ ਅਕਾਲੀ ਦਲ ਬਾਦਲ ਦਾ ਪੱਲਾ ਛੱਡ ਕੇ ਅਕਾਲੀ ਦਲ ਡੇਮੋਕਰੇਟਿਕ ਦਾ ਪੱਲਾ ਫੜਿਆ। ਉੱਥੇ ਹੀ ਉਨ੍ਹਾਂ ਨੇ ਸਾਰੀ ਪਾਰਟੀਆਂ 'ਤੇ ਕਿਸਾਨ ਵਿਰੋਧੀ ਬਿੱਲਾਂ ਨਾਲ ਸਿਆਸਤ ਕਰਨ ਦੇ ਦੋਸ਼ ਲਗਾਏ ਹਨ। ਮਾਨਸਾ ਪੁੱਜੇ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਅਸੀਂ ਮਾਨਸਾ ਜ਼ਿਲ੍ਹੇ ਵਿੱਚ ਝੁਨੀਰ, ਬੋਹਾ ਅਤੇ ਭੀਖੀ ਵਿੱਚ 3 ਪ੍ਰੋਗਰਾਮ ਕੀਤੇ ਹਾਂ ਅਤੇ ਤਿੰਨਾਂ ਵਿੱਚ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਪਾਰਟੀ ਦੀ ਜ਼ਿਲ੍ਹਾ ਇਕਾਈ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਇਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ, ਉਸ ਤੋਂ ਸਾਨੂੰ ਬਹੁਤ ਹੁੰਗਾਰਾ ਮਿਲਿਆ ਹੈ।