ਪਰਮਿੰਦਰ ਗਿੱਲ ਬਣੇ ਗੁਰਦਾਸਪੁਰ ਜ਼ਿਲ੍ਹੇ ਦੇ ਨਵੇਂ ਭਾਜਪਾ ਪ੍ਰਧਾਨ - ਪਰਮਿੰਦਰ ਗਿੱਲ ਗੁਰਦਾਸਪੁਰ ਜ਼ਿਲ੍ਹੇ ਦੇ ਨਵੇਂ ਭਾਜਪਾ ਪ੍ਰਧਾਨ
🎬 Watch Now: Feature Video
ਪੰਜਾਬ ਭਰ ਵਿੱਚ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਐਤਵਾਰ ਨੂੰ ਗੁਰਦਾਸਪੁਰ ਵਿੱਚ ਭਾਜਪਾ ਵਰਕਰਾਂ ਨੇ ਸਰਬਸੰਮਤੀ ਨਾਲ ਪਰਮਿੰਦਰ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ। ਇਸ ਮੌਕੇ ਵਰਕਰਾਂ ਨੇ ਹਾਰ ਪਾ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਜਾਹਿਰ ਕੀਤੀ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ। ਨਵ ਨਿਯੁਕਤ ਪ੍ਰਧਾਨ ਪਰਮਿੰਦਰ ਗਿੱਲ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਨ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਅਤੇ ਉਹ ਪਾਰਟੀ ਲਈ ਪੂਰੀ ਜ਼ਿੰਮੇਦਾਰੀ ਨਾਲ ਕੰਮ ਕਰਨਗੇ।