ਰੇਲਵੇ ਸਟੇਸ਼ਨ ‘ਤੇ ਪਰੇਸ਼ਾਨ ਯਾਤਰੀਆਂ ਨੇ ਕਹੀਆਂ ਇਹ ਗੱਲਾਂ
ਸ੍ਰੀ ਫਤਿਹਗੜ੍ਹ ਸਾਹਿਬ: ਖੇਤੀਬਾੜੀ ਕਾਨੂੰਨਾਂ (Agricultural laws) ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦੇਸ਼ ਭਰ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ। ਜਿਸਦੇ ਤਹਿਤ ਜ਼ਿਲ੍ਹਾ ਫਤਿਹਗੜ ਸਾਹਿਬ ਦੇ ਸਰਹਿੰਦ ਜੰਕਸ਼ਨ ਉੱਤੇ ਵੀ ਕਿਸਾਨ ਜਥੇਬੰਦੀਆਂ ਦੇ ਵੱਲੋਂ ਜੰਮੂ-ਦਿੱਲੀ ਮੁੱਖ ਰੇਲਵੇ ਟਰੈਕ ਉੱਤੇ ਜਾਮ ਲਾਇਆ ਗਿਆ। ਇਸ ਦੌਰਾਨ ਰੇਲਵੇ ਜੰਕਸ਼ਨ ਉੱਤੇ ਯਾਤਰੀ (Passengers ) ਟਰੇਨਾਂ ਨੂੰ ਵੀ ਰੁਕਣਾ ਪਿਆ। ਟਰੇਨਾਂ ਰੁਕਣ ਦੇ ਕਾਰਨ ਯਾਤਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ। ਪਰੇਸ਼ਾਨ ਹੋਏ ਯਾਤਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਤਾਂ ਕਿ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਨਾ ਪਵੇ।