ਅੰਮ੍ਰਿਤਸਰ ਤੋਂ ਪਟਨਾ ਜਾਣ ਵਾਲੀ ਉਡਾਣ ਹੋਈ ਰੱਦ, ਮੁਸਾਫ਼ਰ ਹੋਏ ਪਰੇਸ਼ਾਨ - ਸਪਾਈਸ ਜੈਟ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਪਟਨਾ ਤੇ ਜੈਪੁਰ ਤੋਂ ਅੰਮ੍ਰਿਤਸਰ ਜਾਣ ਵਾਲੀਆਂ ਸਪਾਈਸ ਜੈਟ ਦੀਆਂ ਫਲਾਈਟਾਂ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਡਾਣਾਂ ਰੱਦ ਹੋਣ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।