ਮਾਪੇ ਬੱਚਿਆਂ ਨੂੰ ਬਿਨਾਂ ਪੇਪਰ ਲਏ ਪਾਸ ਕਰਨ ਦੇ ਫੈਸਲੇ ਵਿਰੁੱਧ - ਕੋਰੋਨਾ ਮਹਾਂਮਾਰੀ
🎬 Watch Now: Feature Video
ਕੋਰੋਨਾ ਮਹਾਂਮਾਰੀ ਕਾਰਨ ਸੀਬੀਐਸਈ ਦੀ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 10+2 ਦੀਆਂ ਪ੍ਰੀਖਿਆਵਾਂ ਮੁਲਤਵੀ ਦੇ ਫ਼ੈਸਲੇ ਦਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਔਸਤ ਅਤੇ ਘੱਟ ਔਸਤ ਵਾਲੇ ਵਿਦਿਆਰਥੀਆਂ ਦੀ ਮੈਰਿਟ ਇਕੋਂ ਵਰਗੀ ਹੋਣ ਨਾਲ ਚੰਗੇ ਪੜਨ ਵਾਲੇ ਵਿਦਿਆਰਥੀਆਂ ਨਾਲ ਵੱਡਾ ਧੱਕਾ ਹੋਵੇਗਾ। ਦੂਜੇ ਪਾਸੇ ਕਾਨੂੰਨੀ ਮਾਹਰ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਵਿਦਿਆਰਥੀ ਅਤੇ ਘੱਟ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਇੱਕ ਸੂਚੀ ਵਿੱਚ ਆਉਣ ਨਾਲ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋਵੇਗਾ।