ਪਠਾਨਕੋਟ: ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾ ਨੇ ਕੀਤਾ ਰੋਸ ਪ੍ਰਦਰਸ਼ਨ
ਪਠਾਨਕੋਟ ਦੇ ਜੰਦਰਿਆ ਮੋਹਲੇ ਦੇ ਰਹਿਣ ਵਾਲੇ ਨੌਜਵਾਨ 'ਤੇ ਕਿਸੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜ਼ਖਮੀ ਹੋਏ ਨੌਜਵਾਨ ਦੀ ਬੀਤੀ ਰਾਤ ਨੂੰ ਮੌਤ ਹੋ ਗਈ। ਇਸ ਤੋਂ ਬਾਅਦ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਮ੍ਰਿਤਕ ਦੇ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।