ਪਠਾਨਕੋਟ ਪੁਲਿਸ ਨੇ ਵਧਾਈ ਸੁਰੱਖਿਆ, ਸੂਬੇ 'ਚ ਦਾਖ਼ਲ ਹੁੰਦੀ ਹਰ ਗੱਡੀ ਕੀਤੀ ਜਾ ਰਹੀ ਚੈੱਕ - ਪੰਜਾਬ ਪੁਲਿਸ
🎬 Watch Now: Feature Video
ਪਠਾਨਕੋਟ: ਪੰਜਾਬ ਪੁਲਿਸ ਸੁਰੱਖਿਆ ਦੇ ਨਜ਼ਰੀਏ ਦੇ ਨਾਲ ਧਾਰ ਖੇਤਰ ਵਿੱਚ ਹਿਮਾਚਲ ਜਾਂ ਜੰਮੂ ਤੋਂ ਪੰਜਾਬ ਦੀ ਹੱਦ ਵਿੱਚ ਦਾਖ਼ਲ ਹੋ ਰਹੀ ਹਰ ਗੱਡੀ ਦੀ ਚੈਕਿੰਗ ਕਰ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਨ੍ਹਾਂ ਰਸਤਿਆਂ ਰਾਹੀਂ ਪੰਜਾਬ ਦੀ ਹੱਦ ਵਿੱਚ ਦਾਖਲ ਨਾ ਹੋ ਸਕੇ। ਐਸਐਚਓ ਨੇ ਦੱਸਿਆ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਦੇ ਨਾਲ ਲੱਗਦੇ ਹਿਮਾਚਲ ਅਤੇ ਜੰਮੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋ ਰਹੇ ਰਸਤਿਆਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।