ਪਟਿਆਲਾ ਦੇ ਡਿਪਟੀ ਮੇਅਰ ਦੇ ਘਰ ਚੋਰੀ ਕਰਨ ਵਾਲੇ ਦੋਸ਼ੀ ਕਾਬੂ - Deputy Mayor's house burglary
🎬 Watch Now: Feature Video
ਪਟਿਆਲਾ: ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਪਟਿਆਲਾ ਪੁਲਿਸ ਨੂੰ ਆਪਣੇ ਘਰ ਵਿੱਚ ਚੋਰੀ ਹੋਣ ਦੀ ਖ਼ਬਰ ਦਿੱਤੀ ਸੀ। ਜਿਸ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਐੱਸ.ਐੱਚ.ਓ ਰਾਹੁਲ ਕੌਸ਼ਲ ਨੇ ਦੱਸਿਆ ਕਿ ਸਾਡੇ ਕੋਲ ਯੋਗਿੰਦਰ ਸਿੰਘ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਅਸੀਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀਆਂ ਮਾਨਵ ਸ਼ਰਮਾ ਅਤੇ ਜਸਪ੍ਰੀਤ ਕੌਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਲਿਆ ਹੈ।