ਪਟਿਆਲਾ: ਜਨਰਲ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਕੀਤੀ ਬੈਠਕ - Lieutenant General T S .Shergill
🎬 Watch Now: Feature Video
ਪਟਿਆਲਾ: ਕੋਰੋਨਾ ਸੰਕਟ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਰਫਿਊ ਦੇ ਸਮੇਂ 'ਚ ਕਿਸਾਨਾਂ ਦੀ ਕਣਕ ਦੀ ਫਸਲ ਖ਼ਰੀਦ ਦਾ ਵਾਅਦਾ ਕੀਤਾ ਗਿਆ ਹੈ। ਇਸ ਦੇ ਮੰਡੀਕਰਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਲੈਫਿਟੀਨੈਂਟ ਜਨਰਲ ਟੀ. ਐਸ .ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਉਨ੍ਹਾਂ ਕਿਸਾਨਾਂ ਦੀ ਕਣਕ ਦੀ ਫਸਲ ਦੇ ਮੰਡੀਕਰਣ ਬਾਰੇ ਵਿਸ਼ੇਸ਼ ਚਰਚਾ ਕੀਤੀ। ਉਨਾਂ ਕਿਸਾਨਾਂ ਨੂੰ ਕਣਕ ਦੀ ਵਾਢੀ ਤੇ ਮੰਡੀਕਰਣ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕੋਵਿਡ-19 ਖਿਲਾਫ ਜੰਗ ਵਿੱਚ ਅਹਿਮ ਭੁਮਿਕਾ ਨਿਭਾਉਣ ਵਾਲੇ ਡਾਕਟਰਾਂ, ਸਿਹਤ ਕਰਮਚਾਰੀਆਂ, ਸਫਾਈ ਕਰਮਚਾਰੀਆਂ, ਪੁਲਿਸ ਪ੍ਰਸ਼ਾਸਨ ਦੀ ਪ੍ਰਸ਼ੰਸਾ ਕੀਤੀ।