ਮੋਟਰਸਾਈਕਲ ਤੇ ਕਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, ਚਾਰ ਕਾਬੂ - ਮੋਟਰਸਾਈਕਲ ਤੇ ਕਾਰਾਂ ਚੋਰੀ ਕਰਨ ਵਾਲੇ
🎬 Watch Now: Feature Video
ਪਟਿਆਲਾ: ਪੁਲਿਸ ਵੱਲੋਂ ਸ਼ਹਿਰ ਵਿੱਚ ਮੋਟਰਸਾਈਕਲ ਤੇ ਕਾਰਾਂ ਚੋਰੀ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਗਿਆ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆ ਡੀਐਸਪੀ ਰੂਰਲ ਸੌਰਭ ਜਿੰਦਲ ਨੇ ਦੱਸਿਆ ਕਿ ਚਾਰ ਆਰੋਪੀ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਤਿੰਨ ਆਰੋਪੀ ਪਟਿਆਲਾ ਦੇ ਹੀ ਰਹਿਣ ਵਾਲੇ ਹਨ ਅਤੇ ਇੱਕ ਆਰੋਪੀ ਪਟਿਆਲਾ ਨਜ਼ਦੀਕ ਸਨੌਰ ਪਿੰਡ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਫੜੇ ਗਏ ਗਿਰੋਹ ਦੇ ਮੈਂਬਰਾਂ ਦਾ ਮੁੱਖ ਟੀਚਾ ਸਪਲੈਂਡਰ ਮੋਟਰਸਾਈਕਲ ਚੋਰੀ ਕਰਨਾ ਹੁੰਦਾ ਸੀ ਕਿਉਂਕਿ ਸਪਲੈਂਡਰ ਮੋਟਰਸਾਈਕਲ ਬਾਜ਼ਾਰ ’ਚ ਜਲਦੀ ਵਿਕ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।