ਪਟਿਆਲਾ 'ਚ 7 ਸਾਲਾ ਬੱਚੀ ਨੂੰ ਹੋਇਆ ਕੋਰੋਨਾ - patiala reports 2 new corona cases
🎬 Watch Now: Feature Video
ਪਟਿਆਲਾ: ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 2 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ। ਜਿਸ ਨਾਲ ਪਟਿਆਲਾ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 129 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲੋਹਤਰਾ ਨੇ ਦੱਸਿਆ ਕਿ ਮੰਗਲਵਾਰ ਨੂੰ 12 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 2 ਦੀ ਰਿਪੋਰਟ ਪੌਜ਼ੀਟਿਵ ਆਈ ਹੈ ਅਤੇ 10 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਮਰੀਜ਼ਾਂ ਵਿੱਚੋਂ ਇੱਕ 7 ਸਾਲਾ ਬੱਚੀ ਹੈ ਅਤੇ ਦੂਜਾ ਮਰੀਜ਼ 35 ਸਾਲਾ ਇੱਕ ਟਰੱਕ ਡਰਾਈਵਰ ਹੈ। ਡਾ. ਮਲੋਹਤਰਾ ਨੇ ਦੱਸਿਆ ਕਿ ਦੋਹਾਂ ਮਰੀਜ਼ਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।