ਪੱਟੀ ਪੁਲਿਸ ਨੇ ਨਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚਾਰ ਨੂੰ ਕੀਤਾ ਕਾਬੂ - ਡੀਐੱਸਪੀ ਪੱਟੀ ਕੁਲਜਿੰਦਰ ਸਿੰਘ
🎬 Watch Now: Feature Video
ਤਰਨ ਤਾਰਨ: ਥਾਣਾ ਸਦਰ ਪੱਟੀ ਨੇ ਨਾਜਾਇਜ਼ ਮਾਈਨਿੰਗ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਡੀਐੱਸਪੀ ਪੱਟੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਨੂੰ 2 ਭਰੇ ਟਰਾਲਿਆਂ ਅਤੇ ਇੱਕ ਟਿੱਪਰ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਾਰੇ ਰੇਤਾ ਦੀ ਕੋਈ ਕਾਨੂੰਨੀ ਪਰਚੀ ਨਹੀਂ ਵਿਖਾ ਸਕੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਜ਼ਲਮਾਂ ਵਿੱਚ ਗੁਰਵਿੰਦਰ ਸਿੰਘ, ਚਰਨ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਇਸ ਮਾਮਲੇ ਦੀ ਜਾਂਚ ਜਾਰੀ ਹੈ।