ਪਟਵਾਰ ਯੂਨੀਅਨ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਲਾਇਆ ਧਰਨਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ :ਰੈਵਨਿਊ ਪਟਵਾਰ ਯੂਨੀਅਨ ਪੰਜਾਬ ਤੇ ਦ ਰੈਵਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ ਪਟਵਾਰੀਆਂ ਨੇ ਤਹਿਸੀਲ ਹੈਡਕੁਆਟਰ 'ਤੇ ਰੋਸ ਪ੍ਰਦਰਸ਼ਨ ਕੀਤਾ। ਪਟਵਾਰੀਆਂ ਤੇ ਕਾਨੂੰਨਗੋ ਅਧਿਕਾਰੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ 21 ਜੂਨ ਤੋਂ ਪੰਜਾਬ ਭਰ 'ਚ ਵਾਧੂ ਸਰਕਲ ਦਾ ਕੰਮ ਬੰਦ ਕੀਤਾ ਗਿਆ ਹੈ। ਪੰਜਾਬ ਦੇ 80 ਹਜ਼ਾਰ ਪਿੰਡ ਖਾਲ੍ਹੀ ਹੋਣ ਦੇ ਬਾਵਜੂਦ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗ ਨਾ ਮੰਨੇ ਜਾਣ ਦੇ ਚਲਦੇ ਉਹ ਧਰਨੇ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।