ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ - ਹੱਕੀ ਮੰਗਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12621789-925-12621789-1627645154130.jpg)
ਅੰਮ੍ਰਿਤਸਰ: ਆਪਣੀ ਹੱਕੀ ਮੰਗਾਂ ਨੂੰ ਲੈ ਕੇ ਰੈਵਨਿਉ ਪਟਵਾਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸੂਬਾ ਪੱਧਰੀ ਕਮੇਟੀ ਦੇ ਆਦੇਸ਼ਾਂ ’ਤੇ ਕੰਮਕਾਜ ਬੰਦ ਰੱਖਿਆ ਗਿਆ। ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਦੱਸਿਆ ਕਿ ਅਸੀਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਾਂਤਮਈ ਢੰਗ ਦੇ ਨਾਲ ਰੋਸ ਮੁਜਾਹਰੇ ਕਰਦੇ ਹਾਂ, ਪਰ ਸਰਕਾਰ ਸਾਡੇ ਮੁਲਾਜ਼ਮਾਂ ਨੂੰ ਡਾਂਗਾਂ ਮਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਿਸਦੇ ਚਲਦੇ ਮਜ਼ਬੂਰ ਸਾਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨਾਲ ਮੁਲਾਜ਼ਮਾਂ ਨੂੰ ਕੋਈ ਲਾਭ ਪਹੁੰਚਾਉਣ ਦੀ ਬਜਾਏ ਉਲਟ ਉਹਨਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ।